ਸੋਰਠਿ ਮਹਲਾ ੯ ॥
soraTh mahalaa nauvaa ||
Sorat'h, Ninth Mehl:
ਸੋਰਠਿ ਨੌਵੀਂ ਪਾਤਿਸ਼ਾਹੀ।
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
man re prabh kee saran bichaaro ||
O mind, contemplate the Sanctuary of God.
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
jeh simarat ganakaa see udharee taa ko jas ur dhaaro ||1|| rahaau ||
Meditating on Him in remembrance, Ganika the prostitute was saved; enshrine His Praises within your heart. ||1||Pause||
ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
aTal bhio dhraooa jaa kai simaran ar nirabhai padh paiaa ||
Meditating on Him in remembrance, Dhroo became immortal, and obtained the state of fearlessness.
ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
dhukh harataa ieh bidh ko suaamee tai kaahe bisaraiaa ||1||
The Lord and Master removes suffering in this way - why have you forgotten Him? ||1||
ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
jab hee saran gahee kirapaa nidh gaj garaeh te chhooTaa ||
As soon as the elephant took to the protective Sanctuary of the Lord, the ocean of mercy, he escaped from the crocodile.
ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ ।
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
mahamaa naam kahaa lau baranau raam kahat ba(n)dhan teh tooTaa ||2||
How much can I describe the Glorious Praises of the Naam? Whoever chants the Lord's Name, his bonds are broken. ||2||
ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੱੁਟ ਗਏ ਸਨ ।੨।
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
ajaamal paapee jag jaane nimakh maeh nisataaraa ||
Ajaamal, known throughout the world as a sinner, was redeemed in an instant.
ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
naanak kahat chet chi(n)taaman tai bhee utareh paaraa ||3||4||
Says Nanak, remember the Chintaamani, the jewel which fulfills all desires, and you too shall be carried across and saved. ||3||4||
ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।
Shown exactly as issued, checked against several sources.ਬਿਲਕੁਲ ਜਿਵੇਂ ਜਾਰੀ ਹੋਇਆ, ਕਈ ਸਰੋਤਾਂ ਨਾਲ ਮਿਲਾ ਕੇ ਜਾਂਚਿਆ।
On an iPhone: tap the Share button ⎋ at the bottom of Safari, then Add to Home Screen.ਆਈਫ਼ੋਨ ਉੱਤੇ: ਸਫ਼ਾਰੀ ਦੇ ਹੇਠਾਂ ਸਾਂਝਾ ਕਰੋ ਬਟਨ ⎋ ਦਬਾਓ, ਫਿਰ Add to Home Screen।
In your browser's menu ⋮, choose Add to Home screen or Install.ਆਪਣੇ ਬ੍ਰਾਊਜ਼ਰ ਦੇ ਮੀਨੂ ⋮ ਵਿੱਚ Add to Home screen ਜਾਂ Install ਚੁਣੋ।